ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਾਬਕਾ ਸਿੱਖਿਆ ਮੰਤਰੀ ਤੇ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸਿੱਖ ਵਿਦਵਾਨ ਤੇ ਨਿਧੜਕ ਸਿੱਖ ਆਗੂ ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੋਫ਼ੈਸਰ ਮੋਹਨ ਸਿੰਘ, ਮਨਮੋਹਨ ਸਿੰਘ ਬਰਾੜ, ਅੰਮ੍ਰਿਤ ਲਾਲ ਮੰਨਣ, ਇੰਜ. ਦਲਜੀਤ ਸਿੰਘ ਕੋਹਲੀ, ਪ੍ਰਧਾਨ ਕੁਲਵੰਤ ਸਿੰਘ ਅਣਖੀ, ਸੀ.ਮੀਤ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਮਨਜੀਤ ਸਿੰਘ ਸੈਣੀ, ਖ਼ਜਾਨਚੀ ਸਕੱਤਰ ਲਖਬੀਰ ਸਿੰਘ ਘੁੰਮਣ ਤੇ ਜਸਬੀਰ ਸਿੰਘ ਸੱਗੂ ਹੋਰਨਾਂ ਮੈਂਬਰਾਂ ਨੇ ਕਿਹਾ ਕਿ ਉਹ ਇਕ ਨਿਧੜ੍ਹਕ ਸਿੱਖ ਚਿੰਤਕ ਸਨ, ਜਿਨ੍ਹਾਂ ਨੇ ਹਮੇਸ਼ਾਂ ਆਪਣੀ ਵਿਚਾਰਧਾਰਾ `ਤੇ ਪਹਿਰਾ ਦਿੱਤਾ।ਉਹ ਬਹੁਤ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀਆਂ ਸੇਵਾਵਾਂ ਨਿਭਾਉਣ ਵਾਲੇ ਨਿੱਧੜਕ ਆਗੂ ਗੁਰਚਰਨ ਸਿੰਘ ਟੌਹੜਾ ਦੀ ਸੱਜੀ ਬਾਂਹ ਰਹੇ।ਗੁਮਟਾਲਾ ਨੇ ਕਿਹਾ ਕਿ ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਬਾਨੀ ਮੈਂਬਰਾਂ ਵਿੱਚੋਂ ਇਕ ਸਨ ਤੇ ਅੰਮ੍ਰਿਤਸਰ ਵਿਕਾਸ ਮੰਚ ਦੀਆਂ ਗਤੀਵਿਧੀਆਂ ਵਿਚ ਭਾਗ ਲੈਂਦੇ ਰਹੇ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਕੇਵਲ ਪ੍ਰਵਾਰ ਨੂੰ ਸਗੋਂ ਸਮੁੱਚੇ ਸਮਾਜ ਨੂੰ ਘਾਟਾ ਪਿਆ ਹੈ।ਉਨ੍ਹਾਂ ਦੀਆਂ ਕੀਤੀਆਂ ਸਮਾਜ ਤੇ ਪੰਥ ਪ੍ਰਤੀ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media