Wednesday, July 8, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

Longowalਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ’ਤੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਕਲਕੱਤਾ ਵੱਲੋਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਨਿਭਾਈਆਂ ਗਈਆਂ ਜ਼ਿਕਰਯੋਗ ਸੇਵਾਵਾਂ ਸਦਾ ਯਾਦ ਰਹਿਣਗੀਆਂ।ਕਲਕੱਤਾ ਇੱਕ ਪ੍ਰਸਿੱਧ ਸਿੱਖ ਸ਼ਖਸੀਅਤ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।ਕਲਕੱਤਾ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਵਿਚ ਸਰਗਰਮ ਆਗੂ ਵਜੋਂ ਲੰਮਾ ਸਮਾਂ ਨਿਭਾਈ ਭੂਮਿਕਾ ਨੂੰ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ।ਭਾਈ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ਨੂੰ ਇੱਕ ਵੱਡਾ ਘਾਟਾ ਦੱਸਿਆ ਅਤੇ ਕਿਹਾ ਕਿ ਕੌਮ ਇੱਕ ਸਿੱਖ ਵਿਦਵਾਨ ਤੋਂ ਵਾਂਝੀ ਹੋ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਨੇ ਵੀ ਕਲਕੱਤਾ ਦੇ ਚਲਾਣੇ ’ਤੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply