Monday, July 6, 2026

ਵਿਸਾਖੀ `ਤੇ ਪਾਕਿਸਤਾਨ ਗੁਰਧਾਮ ਯਾਤਰਾ ਦੇ ਚਾਹਵਾਨ 27 ਜਨਵਰੀ ਤੱਕ ਜਮ੍ਹਾਂ ਕਰਵਾਉਣ ਪਾਸਪੋਰਟ- ਬੇਦੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 27 ਜਨਵਰੀ 2018 ਤੱਕ ਜਮ੍ਹਾਂ ਕਰਵਾਉਣ।  ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਸਪੋਰਟ ਦੇ ਨਾਲ-ਨਾਲ ਸ਼ਨਾਖਤੀ ਸਬੂਤ ਵਜੋਂ ਪਾਸਪੋਰਟ ਅਕਾਰ ਦੀਆਂ ਫੋਟੋਆਂ, ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਚਾਹਵਾਨ ਦੇ ਪਾਸਪੋਰਟ ਦੀ ਮਿਆਦ 13-10-2018 ਤੀਕ ਹੋਵੇ।ਚਾਹਵਾਨ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply