ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਉਕਤ ਖੇਡ ’ਚ ਰਾਜ ਪੱਧਰ ’ਤੇ 14 ਜ਼ਿਲ੍ਹਿਆਂ ’ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਮੁੱਖ ਮਹਿਮਾਨ ਵਲੋਂ ਸਮੂਹ ਬੱਚਿਆਂ ਨੂੰ ਚਾਂਦੀ ਦੇ ਤਮਗੇ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਸਕੂਲ ਦੀ ਡੀ. ਪੀ. ਈ. ਸ੍ਰੀਮਤੀ ਸੰਦੀਪ ਕੌਰ ਅਤੇ ਕੋਚ ਵਿਕਾਸ ਕੁਮਾਰ ਦੁਆਰਾ ਕਰਵਾਏ ਸਖ਼ਤ ਅਭਿਆਸ ਨੂੰ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਬਦੌਲਤ ਵਿਦਿਆਰਥਣਾਂ ਉਕਤ ਮੁਕਾਮ ਪ੍ਰਾਪਤ ਕਰ ਸਕੀਆਂ ਹਨ।ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media