ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਸਕੂਲ ਪ੍ਰਤੀ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਨੇ ਦੱਸਿਆ ਕਿ ਕਿੱਕ ਬਾਕਸਿੰਗ ਖਿਡਾਰੀ ਪ੍ਰਿੰਸਜੀਤ ਸਿੰਘ ਨੇ ਤਿਲੰਗਣਾ ਰਾਜ ’ਚ ਹੋਈਆਂ ਰਾਸ਼ਟਰੀ ਸਕੂਲ ਖੇਡਾਂ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ।ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਅਤੇ ਸਕੂਲ ਖੇਡ ਮੁੱਖੀ ਰਣਕੀਰਤ ਸਿੰਘ ਸੰਧੂ ਨੇ ਇਸ ਸ਼ਾਨਦਾਰ ਜਿੱਤ ’ਤੇ ਜੇਤੂ ਖਿਡਾਰੀ ਅਤੇ ਕੋਚ ਬਲਜਿੰਦਰ ਸਿੰਘ ਨੂੰ ਵਧਾਈ ਦਿੱਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media