Monday, July 6, 2026

ਵਾਹਨਾਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।ਇਹ ਹੁਕਮ 15 ਮਾਰਚ 2018 ਤੱਕ ਲਾਗੂ ਰਹੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply