ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਹੁਕਮ 15 ਮਾਰਚ 2018 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media