ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਅਵਾਰਡ ਸਮਾਗਮ 21 ਜਨਵਰੀ ਨੂੰ ਰਸ਼ੀਅਨ ਸੈਂਟਰ
ਫਾਰ ਸਾਇੰਸ ਐਂਡ ਕਲਚਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਚੇ ਪਾਤਸ਼ਾਹ ਮਾਸਿਕ ਮੈਗਜੀਨ ਗੁਰਮਤਿ ’ਤੇ ਪੰਜਾਬੀ ਮਾਂ ਬੋਲੀ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। ਇਸ ਅਦਾਰੇ ਵੱਲੋਂ ਸਾਹਿਤਕ ਸਮਾਗਮਾਂ ਦੇ ਨਾਲ-ਨਾਲ ਪਿਛਲੇ ਦਸ ਸਾਲਾਂ ਤੋਂ ਵੱਖ-ਵੱਖ ਖੇਤਰ ਵਿਚ ਨਾਮਨਾ ਖੱਟਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ, ਜਿਨ੍ਹਾਂ ਵਿਚ ਸਿਰਮੋਰ ਕਵੀ, ਇਤਿਹਾਸਕਾਰ, ਪੱਤਰਕਾਰ ਅਤੇ ਸਮਾਜਿਕ ਸ਼ਖਸੀਅਤਾਂ ਸਾਮਲ ਹੁੰਦੀਆਂ ਹਨ।
ਇਸ ਵਾਰ 21 ਜਨਵਰੀ ਨੂੰ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਾਰ ਦਿੱਤੇ ਜਾ ਰਹੇ ਐਵਾਰਡਾਂ ਵਿਚ “ਕਵੀ ਆਫ ਦ ਯੀਅਰ ਅਵਾਰਡ” ਪੰਜਾਬੀ ਦੇ ਉੱਚ ਕੋਟੀ ਦੇ ਕਵੀ ਗੁਰਭਜਨ ਸਿੰਘ ਗਿੱਲ “ਡਾ. ਲੱਖਾ ਸਿੰਘ ਮੈਮੋਰੀਅਲ ਐਵਾਰਡ” ਪੱਤਰਕਾਰ ਤੇ ਬਹੁਪੱਖੀ ਸਖਸ਼ੀਅਤ ਜਸਵੰਤ ਸਿੰਘ ਜੱਸ “ਸ੍ਰ. ਬਹਾਦਰ ਸਿੰਘ ਮੈਮੋਰੀਅਲ ਐਵਾਰਡ”, ਇਤਿਹਾਸਕਾਰ ਡਾ. ਹਰਬੰਸ ਕੌਰ ਸੱਗੂ “ਸ੍ਰ. ਉਂਕਾਰ ਸਿੰਘ ਮੈਮੋਰੀਅਲ ਐਵਾਰਡ”, ਅਵਤਾਰ ਸਿੰਘ ਕਲਸੀ ਤੇ “ਲੇਖਕ ਸਨਮਾਨ” ਬੀਬੀ ਸਰਬਜੀਤ ਕੌਰ ਸੰਧਾਵਾਲੀਆ ਨੂੰ ਦਿੱਤਾ ਜਾਵੇਗਾ।ਬੇਦੀ ਨੇ ਕਿਹਾ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਬਲਬੀਰ ਸਿੰਘ ਇੰਜੀ: ਸਾਮਲ ਹੋਣਗੇ, ਜਦੋਂਕਿ ਪ੍ਰਧਾਨਗੀ ਜਗਜੀਤ ਸਿੰਘ ਮਦਾੜ ਕਰਨਗੇ।ਇਸ ਦੇ ਨਾਲ ਹੀ ਇੰਦਰਜੀਤ ਸਿੰਘ ਵਿਸ਼ੇਸ ਮਹਿਮਾਨ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੱਚੇ ਪਾਤਸ਼ਾਹ ਪੱਤ੍ਰਿਕਾ ਦੇ ਮੁੱਖ ਸੰਪਾਦਕ ਸੁਰਜੀਤ ਸਿੰਘ ਆਰਟਿਸਟ ਦੀ ਪੁਸਤਕ “ਪ੍ਰਤੱਖ ਪ੍ਰਮਾਣ” ਵੀ ਰੀਲੀਜ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵਿਸ਼ਵ ਪ੍ਰਸਿੱਧ ਸੌ ਸਿੱਖ ਸਖਸ਼ੀਅਤਾਂ `ਤੇ ਅਧਾਰਿਤ ਸੱਚੇ ਪਾਤਸ਼ਾਹ ਪੱਤ੍ਰਿਕਾ ਦਾ ਇਕ ਵਿਸ਼ੇਸ਼ ਅੰਕ ਵੀ ਆਉਂਦੇ ਸਾਲ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media