ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ’ਚ ਉੱਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਾਰਚ 2018 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media