ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ-ਧਾਮ ਨਾਲ ਬਨਾਉਣ ਲਈ ਕਮਲਦੀਪ ਸਿੰਘ ਸੰਘਾ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ, ਐਸ.ਡੀ.ਐਮ ਸ੍ਰੀ ਵਿਕਾਸ ਹੀਰਾ, ਐਸ.ਡੀ. ਐਮ ਨਿਤਿਨ ਸਿੰਗਲਾ, ਡੀ.ਸੀ.ਪੀ ਅਮਰੀਕ ਸਿੰਘ ਪਵਾਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2018 ਨੂੰ ਮਨਾਉਣ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਉਹਨਾਂ ਦੱਸਿਆਂ ਕਿ ਸਬੰਧਤ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਾਫ ਸਫਾਈ ਦਾ ਉਚਿਤ ਪ੍ਰਬੰਧ ਕੀਤਾ ਜਾਵੇ।ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਥਾਂ ਤੇ ਡਾਕਟਰੀ ਟੀਮਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ।ਸੰਘਾ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਤੇ ਸਮਾਗਮ ਮੌਕੇ ਗਿੱਧਾ ਅਤੇ ਭੰਗੜਾ ਆਕਰਸ਼ਣ ਦਾ ਕੇਂਦਰ ਹੋਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media