ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਪੰਥ ਪ੍ਰਵਾਨਤ ਇਤਿਹਾਸਕ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਅੱਜ ਸ਼ਨੀਵਾਰ 20 ਜਨਵਰੀ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਰਚਿਤ ‘ਅਕਾਲ ਉਸਤਤਿ’ ਵਿਚੋਂ ‘ਤ੍ਵ ਪ੍ਰਸਾਦਿ ਕਬਿਤ ਪਾਤਸ਼ਾਹੀ 10’ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਣ ਲਈ, ਉਸ ਦੀ ਅਰਥਾਂ `ਚ ਵਿਆਖਿਆ ਸਹਿਤ ਕੱਥਾ ਅਰੰਭੀ ਗਈ ਹੈ, ਜੋ ਬੁਧਵਾਰ 24 ਜਨਵਰੀ ਤਕ ਚਲੇਗੀ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਹੋ ਰਿਹਾ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media