Monday, March 23, 2026

ਪਲਸ ਪੋਲੀਓ ਮੁਹਿੰਮ ਦਾ ਪਹਿਲਾ ਪੜਾਅ `ਚ 28, 29 ਅਤੇ 30 ਜਨਵਰੀ ਨੂੰ

0 ਤੋਂ 5 ਸਾਲ ਦੇ  ਕਰੀਬ 70 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ- ਏ.ਡੀ.ਸੀ
ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜਾਅ ਵਿੱਚ  28, 29 ਅਤੇ 30 ਜਨਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ 0 ਤੋਂ 5 Kulwant Singh ADCਸਾਲ ਦੇ ਕਰੀਬ 70 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ।ਇਹ ਜਾਣਕਾਰੀ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫਤਰ ਵਿਖੇ ਸਿਹਤ ਵਿਭਾਗ ਨਾਲ ਇੱਕ ਮੀਟਿੰਗ ਕਰਨ ਮਗਰੋਂ ਦਿੱਤੀ। ਇਸ ਮੀਟਿੰਗ ਵਿੱਚ ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਅਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜ੍ਹਾਅ 28, 29 ਅਤੇ 30 ਜਨਵਰੀ ਨੂੰ ਜ਼ਿਲ੍ਹਾ ਪਠਾਨਕੋਟ ਵਿਖੇ ਬਣਾਏ ਗਏ 523 ਬੂੱਥਾਂ ਤੇ ਬੱਚਿਆਂ ਨੂੰ ਪੋਲਿਓ ਖੁਰਾਕ ਪਿਲਾਈ ਜਾਏਗੀ। ਉਨ੍ਹਾਂ ਦੱਸਿਆ ਕਿ 28 ਜਨਵਰੀ ਨੂੰ ਹਰੇਕ ਪੋਲੀਓ ਬੂੱਥ ਤੇ ਪੋਲੀਓ ਦੀ ਖੁਰਾਕ ਪਿਲਾਈ ਜਾਏਗੀ ਅਤੇ ਇਸ ਦੇ ਨਾਲ 29 ਅਤੇ 30 ਜਨਵਰੀ ਨੂੰ ਡੋਰ ਟੂ ਡੋਰ ਪੋਲੀਓ ਖੁਰਾਕ ਪਿਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਬਣਾਏ ਗਏ 523 ਪੋਲੀਓ ਬੂਥਾਂ ਵਿੱਚੋਂ 495 ਫੀਕਸਡ ਬੂਥ, 17 ਟਰਾਂਜਿਟ ਬੂੱਥਾਂ ਤੇ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਵੇਗੀ ਅਤੇ ਇਸ ਤੋਂ ਇਲਾਵਾ 11 ਮੋਬਾਇਲ ਟੀਮਾਂ ਵੀ ਬੱਚਿਆਂ ਨੂੰ ਵੱਖ ਵੱਖ ਥਾਵਾਂ ਤੇ ਪੋਲੀਓ ਖੁਰਾਕ ਪਿਲਾਉਂਣਗੀਆਂ । ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਪੋਲੀਓ ਬੂੱਥਾਂ ਤੇ ਆਪਣਾ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਬੱਸਾਂ ਅਤੇ ਆਦਿ ਸਾਧਨਾਂ ਤੇ ਸਫਰ ਕਰਨ ਵਾਲੇ ਲੋਕਾਂ ਦੇ ਬੱਚੇ ਪੋਲੀਓ ਖੁਰਾਕ ਪੀਣ ਤੋਂ ਵਾਂਝੇ ਨਾ ਰਹਿ ਜਾਣ ਇਸ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਪੋਲੀਓ ਦੇ ਖਾਤਮੇ ਲਈ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਸ ਮੋਕੇ ਤੇ ਸਿੱਖਿਆ ਵਿਭਾਗ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੋਲੀਓ ਮੁਹਿੰਮ ਵਿੱਚ ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਲਗਾਈ ਜਾਂਦੀ ਹੈ ਉਹ ਆਪਣੀ ਡਿਊਟੀ ਤਿੰਨ ਦਿਨਾਂ ਤੱਕ ਨਿਭਾਉਂਣਗੇ ਅਤੇ ਆਪਣੇ ਆਪਣੇ ਰਿਹਾਇਸ਼ੀ ਖੇਤਰ ਅੰਦਰ ਵੀ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾਂ ਪੋਲੀਓ ਖੁਰਾਕ ਪੀਣ ਤੋਂ ਨਾ ਰਹਿ ਜਾਵੇ ਇਸ ਦਾ ਵਿਸ਼ੇਸ ਧਿਆਨ ਰੱਖਣਗੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply