ਸਮਰਾਲਾ, 19 ਜਨਵਰੀ (ਪੰਜਾਬ ਪੋਸਟ – ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਲਈ ਵਰਦੀਆਂ ਅਤੇ ਪਹਿਲੀ ਤੋਂ ਪੰਜਵੀਂ
ਜਮਾਤ ਦੇ ਵਿਦਿਆਰਥੀਆਂ ਨੂੰ ਬਲੈਜ਼ਰ (ਕੋਟ) ਪਿੰਡ ਦੇ ਹੀ ਦਾਨੀ ਸੱਜਣਾਂ ਵੱਲੋਂ ਦਾਨ ਕੀਤੇ ਗਏ।ਇਸ ਮੌਕੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਪੁਸ਼ਪਿੰਦਰ ਸਿੰਘ ਨੇ ਸੰਬੋਧਿਤ ਹੁੰਦੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਹਮੇਸ਼ਾ ਹੀ ਇਹਨਾਂ ਦਾਨੀ ਸੱਜਣਾਂ ਦਾ ਰਿਣੀ ਰਹੇਗਾ, ਜੋ ਆਪਣੀ ਦਸਾਂ ਨੌਹਾਂ ਦੀ ਕਿਰਤ ਕਮਾਈ ਵਿੱਚੋਂ ਗਰੀਬ ਬੱਚਿਆਂ ਲਈ ਅਜਿਹਾ ਦਾਨ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਬਿੰਦੂ, ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਦਲਜੀਤ ਕੌਰ ਹਾਜ਼ਰ ਸਨ।ਅਖੀਰ ਵਿੱਚ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media