ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਯੂਨੀਵਰਸਿਟੀ ਦੇ ਫਿਜ਼ੀਕਲ
ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਇੰਟਰਵਰਸਿਟੀ ਫੈਂਸਿੰਗ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਵਿਖੇ ਸੰਪੰਨ ਹੋ ਗਈ ਅਤੇ ਇਸ ਵਿਚ 400 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਪ੍ਰੋ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ।ਡਾ. ਸੁਖਦੇਵ ਸਿੰਘ, ਮੁਖੀ ਖੇਡ ਵਿਭਾਗ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ `ਜੀ ਆਇਆਂ` ਆਖਿਆ।ਇਸ ਮੌਕੇ ਹੋਰਨਾਂ ਖਿਡਾਰੀਆਂ ਤੋਂ ਇਲਾਵਾ ਕੋਚ ਅਤੇ ਵਿਦਿਆਰਥੀ ਖਿਡਾਰੀ ਹਾਜ਼ਰ ਸਨ।ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤਾ ਜਦੋਂਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ ‘ਤੇ ਰਹੀ।ਟੀਮ ਅਨੁਸਾਰ ਮੈਡਲ ਪ੍ਰਾਪਤ ਕਰਨ ਵਿਚ 10 ਟੀਮਾਂ ਨੇ ਗੋਲਡ ਮੈਡਲ, 6 ਨੇ ਸਿਲਵਰ ਅਤੇ ਦੋ ਟੀਮਾਂ ਨੇ ਬ੍ਰੋਜ਼ ਮੈਡਲ ਪ੍ਰਾਪਤ ਕੀਤੇ।ਵਿਅਕਤੀਗਤ ਵਰਗ ਵਿਚ 5 ਖਿਡਾਰੀਆਂ ਨੇ ਗੋਲਡ, 3 ਖਿਡਾਰੀਆਂ ਨੇ ਸਿਲਵਰ ਅਤੇ 1 ਖਿਡਾਰੀ ਨੇ ਬ੍ਰੋਂਜ਼ ਮੈਡਲ ਪ੍ਰਾਪਤ ਕੀਤੇ।
Check Also
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media