Tuesday, April 21, 2026

ਖਾਦਾਂ ਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਨੇ ਮਿੱਟੀ ਅਤੇ ਵਾਤਾਵਰਣ ਨੂੰ ਪੁਚਾਇਆ ਨੁਕਸਾਨ- ਡਾ. ਸ਼ਰਮਾ

ਯੂਨੀਵਰਸਿਟੀ `ਚ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਯਾਦਗਾਰੀ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ PPN2001201805ਵਿਭਾਗ ਵਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਅਵਾਰਡ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਇਹ ਲੈਕਚਰ ਯੂਨੀਵਰਸਿਟੀ ਦੇ ਸੰਸਥਾਪਕ ਵਾਈਸ-ਚਾਂਸਲਰ, ਸਰਦਾਰ ਬਿਸ਼ਨ ਸਿੰਘ ਸਮੁੰਦਰੀ ਦੀ ਯਾਦ ਵਿਚ ਸਰਦਾਰ ਜਸਵੰਤ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ, ਜਲੰਧਰ ਵਲੋਂ ਆਯੋਜਿਤ ਕੀਤਾ ਗਿਆ।
ਨੈਸ਼ਨਲ ਐਗਰੀਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ ਮੋਹਾਲੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਟੀ.ਆਰ ਸ਼ਰਮਾ ਨੇ ਸਥਾਈ ਖੇਤੀਬਾੜੀ ਲਈ ਬਾਇਓਟੈਕਨਾਲੋਜੀ, ਭੋਜਨ ਅਤੇ ਪੋਸ਼ਣ ਸੁਰੱਖਿਆ ਵਿਸ਼ੇ ‘ਤੇ ਇਹ ਭਾਸ਼ਣ ਦਿੱਤਾ। ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਭਾਸ਼ਣ ਦੀ ਪ੍ਰਧਾਨਗੀ ਕੀਤੀ ਅਤੇ ਇਸ ਮੌਕੇ ਆਈ.ਐਫ.ਐਸ ਤੋਂ ਜਸਜੀਤ ਸਿੰਘ ਸਮੁੰਦਰੀ, ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਅਮਰਜੀਤ ਸਿੰਘ ਸੂਦਨ ਅਤੇ ਡਾ. ਰਜਿੰਦਰ ਕੌਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ।
ਡਾ. ਸ਼ਰਮਾ ਨੇ ਆਪਣੇ ਭਾਸ਼ਣ ਵਿਚ ਪੋਸ਼ਣ ਸੁਰੱਖਿਆ ਵਾਸਤੇ ਟਿਕਾਊ ਖੇਤੀਬਾੜੀ ਲਈ ਨਵੀਆਂ ਤਕਨੀਕਾਂ ਵਿਕਸਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਨੇ ਮਿੱਟੀ ਅਤੇ ਵਾਤਾਵਰਣ ਨੂੰ ਨੁਕਸਾਨ ਪੁਚਾਇਆ ਹੈ ਅਤੇ ਅਜਿਹੀ ਖੇਤੀ ਦੀ ਇਸ ਪ੍ਰਣਾਲੀ ਲੰਬੇ ਸਮੇਂ ਤਕ ਕਾਇਮ ਰਹਿਣ ਵਾਲੀ ਨਹੀਂ ਹੈ।ਇਸ ਸੰਦਰਭ ਵਿਚ ਬਾਇਓਟੈਕਨਾਲੋਜੀ ਤਕਨੀਕਾਂ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀਆਂ ਹਨ।ਉਨ੍ਹਾਂ ਨੇ ਆਪਣੇ ਅਨੁਭਵ ਅਤੇ ਸਥਿਰ ਖੇਤੀਬਾੜੀ ਤੇ ਪੋਸ਼ਣ ਸਬੰਧੀ ਸੁਰੱਖਿਆ ਤੇ ਖੇਤਰ ਵਿਚ ਪਾਏ ਯੋਗਦਾਨ ਨੂੰ ਸਾਰਿਆਂ ਨਾਲ ਸਾਂਝਾ ਕੀਤਾ।ਉਨ੍ਹਾਂ ਨੇ ਨੌਜੁਆਨ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਸਥਾਈ ਖੇਤੀਬਾੜੀ ਲਈ ਬਾਇਓਟੈਕਨਾਲੋਜੀ ਖੋਜ ਵਿਚ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦੇ ਉਤਸ਼ਾਹਿਤ ਕਰਨਾ ਚਾਹੀਦਾ ਹੈ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply