Tuesday, June 9, 2026

ਆਸਟ੍ਰੇਲੀਆ ’ਚ ਧਰਮ ਪ੍ਰਚਾਰ ਲਈ ਯਤਨਸ਼ੀਲ ਜਸਬੀਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਆਸਟ੍ਰੇਲੀਆ ‘ਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨਿਭਾਅ ਰਹੇ ਜਸਬੀਰ ਸਿੰਘ ਨੂੰ PPN2001201809ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ ਸਕੱਤਰ ਮਨਜੀਤ ਸਿੰਘ ਚੀਮਾ ਬਾਠ ਨੇ ਸਨਮਾਨਿਤ ਕੀਤਾ।ਜਸਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆਸਟ੍ਰੇਲੀਆ ਵਿਚ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਿੱਖਾਂ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਆਸਟ੍ਰੇਲੀਆ ਵਿਖੇ ਸਿੱਖੀ ਦੀ ਚੜ੍ਹਦੀ ਕਲਾ ਲਈ ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਨਿਰੰਤਰ ਸਿੱਖੀ ਪ੍ਰਚਾਰ ਕਰਦੇ ਰਹਿਣ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਪਲਵਿੰਦਰ ਸਿੰਘ ਤੇ ਸੁਖਬੀਰ ਸਿੰਘ ਇੰਚਾਰਜ ਵੀ ਮੌਜੂਦ ਸਨ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply