Tuesday, November 24, 2026

ਕਰਜਾ ਮੁਆਫੀ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਅਕਾਲੀ ਦੱਸਣ ਕਿ ਕਿਸਾਨੀ ਲਈ ਉਨਾਂ ਕੀ ਕੀਤਾ – ਗੋਲਡੀ ਖੰਗੂੜਾ

PPN2101201805ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਪੰਚਾਇਤ ਸਕੱਤਰਾਂ, ਧੂਰੀ ਅਤੇ ਸ਼ੇਰਪੁਰ ਬਲਾਕਾਂ ਦੇ ਬੀ.ਡੀ.ਪੀ.ਓਜ਼ ਨਾਲ ਪੰਜਾਬ ਸਰਕਾਰ ਦੀ ਕਿਸਾਨੀ ਕਰਜਾ ਮੁਆਫੀ ਸਕੀਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀ ਕਰਜਾ ਮੁਆਫੀ ਸਕੀਮ ਤਹਿਤ ਉਪ ਮੰਡਲ ਧੂਰੀ ਦੇ ਕਿਸਾਨਾਂ ਲਈ ਕਰੋੜਾ ਰੁਪੈ ਦੀ ਰਾਸ਼ੀ ਆਈ ਹੈ।
ਉਨ੍ਹਾਂ ਸਰਕਾਰ ਦੀ ਕਰਜਾ ਮੁਆਫੀ `ਤੇ ਕਿੰਤੂ ਕਰਨ ਵਾਲੇ ਅਕਾਲੀ ਦਲ ਬਾਰੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਹੈ, ਪਰ ਅਕਾਲੀਆਂ ਨੇ 10 ਸਾਲ ਦੇ ਕਾਰਕਜਾਲ ਦੌਰਾਨ ਕਿਸਾਨ ਹਿਤੈਸ਼ੀ ਅਖਵਾਉਣ ਦੇ ਬਾਵਜੂਦ ਕਿਸਾਨਾਂ ਦਾ ਕਰਜਾ ਮੁਆਫੀ ਕਰਨ ਬਾਰੇ ਕੋਈ ਵੀ ਗੰਭੀਰਤਾ ਨਹੀਂ ਦਿਖਾਈ।
ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਉਪ ਚੇਅਰਮੈਨ ਅੱਛਰਾ ਸਿੰਘ ਭਲਵਾਨ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ, ਗੁਰਪਿਆਰ ਸਿੰਘ ਧੂਰਾ, ਮੁਨੀਸ਼ ਗਰਗ,  ਰਣਜ਼ੀਤ ਸਿੰਘ ਕਾਕਾ ਸਰਪੰਚ ਈਸੀ, ਕੁਲਦੀਪ ਸਿੰਘ ਨੱਤ, ਸੁਖਦੀਪ ਸਿੰਘ ਬਾਜਵਾ, ਹਰਪ੍ਰੀਤ ਜੋਸ਼ੀ ਆਦਿ ਵੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply