ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ ਹਨ।ਜਾਤੀਵਾਦ ਨਾਲ ਜੋੜ ਕੇ ਪੱਖਪਾਤ ਕਰਨਾ ਗੁਰਮਤਿ ਮਰਯਾਦਾ ਦੇ ਉਲਟ ਹੈ, ਜਦਕਿ ਗੁਰਦੁਆਰਾ ਸਾਹਿਬਾਨ ਵਿੱਚੋਂ ਤਾਂ ਸੰਗਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਘਟਨਾ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਹਰਿੰਦਰ ਸਿੰਘ ਰੋਗਲਾ ਤੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ ’ਤੇ ਆਧਾਰਿਤ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਜਲਦ ਹੀ ਮਾਮਲੇ ਦੀ ਪੂਰੀ ਪੜਤਾਲ ਕਰਕੇ ਰਿਪੋਰਟ ਦਿੱਤੀ ਜਾਵੇਗੀ ਅਤੇ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media