ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਪੁਲਿਸ ਵਿਚ ਸੇਵਾ ਨਿਭਾਅ ਰਹੇ ਹੈਡ ਕਾਂਸਟੇਬਲ ਕੁਲਵੰਤ ਸਿੰਘ ਖੁਰਮਣੀਆਂ
ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਦਾ ਦਿਹਾਂਤ ਹੋ ਗਿਆ।ਤਕਰੀਬਨ 45 ਸਾਲਾ ਸ੍ਰੀਮਤੀ ਰਾਜਵਿੰਦਰ ਕੌਰ ਦਾ ਅੰਤਿਮ ਸਸਕਾਰ ਖੁਰਮਣੀਆਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਪਰਿਵਾਰ ਅਨੁਸਾਰ ਸ੍ਰੀਮਤੀ ਰਾਜਵਿੰਦਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਜਨਵਰੀ ਦਿਨ ਸੋਮਵਾਰ ਬਾਅਦ ਦੁਪਹਿਰ ਉਹਨਾਂ ਦੇ ਗ੍ਰਹਿ ਪਿੰਡ ਖੁਰਮਣੀਆਂ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ ਖੁਰਮਣੀਆ ਵਿਖੇ ਹੋਵੇਗੀ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media