Saturday, October 17, 2026

ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਤਿਆਰ ਕੈਲੰਡਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਰਲੀਜ਼

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ PPN2201201807ਕੇਂਦਰ ਵਿਖੇ ਲੁਧਿਆਣਾ ਨਿਵਾਸੀ ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਟੇਬਲ ਕੈਲੰਡਰ ਜਾਰੀ ਕੀਤਾ।ਇਸ ਕੈਲੰਡਰ ਵਿੱਚ ਸਿੱਖ ਚਿੰਨ੍ਹਾਂ ਦੀਆਂ ਤਸਵੀਰਾਂ ਸ਼ਾਮਲ ਹਨ, ਜਿਨ੍ਹਾਂ ਵਿਚ ਨਿਸ਼ਾਨ ਸਾਹਿਬ, ਨਗਾਰਾ, ਪਾਲਕੀ ਸਾਹਿਬ, ਰੁਮਾਲੇ ਅਤੇ ਚੰਦੋਆ ਸਾਹਿਬ, ਚੌਰ ਸਾਹਿਬ, ਖੰਡਾ ਆਦਿ ਵਿਸ਼ੇਸ਼ ਹਨ। 12 ਮਹੀਨੀਆਂ ਦੇ ਨਾਲ ਇੱਕ-ਇੱਕ ਤਸਵੀਰ ਦਿੱਤੀ ਗਈ ਹੈ ਅਤੇ ਨਾਲ ਹੀ ਉਸ ਤਸਵੀਰ ਦੇ ਸਬੰਧ ਵਿਚ ਸੰਖੇਪ ਜਾਣਕਾਰੀ ਦਰਜ਼ ਹੈ।
ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ ਉਪਰਾਲਾ ਨੌਜਵਾਨਾਂ ਨੂੰ ਸੇਧ ਦੇਣ ਵਾਲਾ ਹੈ।ਸਿੱਖ ਚਿੰਨ੍ਹਾਂ ਦੀਆਂ ਤਸਵੀਰਾਂ ਨੂੰ ਵਰਤ ਕੇ ਕੈਲੰਡਰ ਤਿਆਰ ਕਰਨਾ ਇੱਕ ਚੰਗੀ ਭਾਵਨਾ ਹੈ, ਜਿਸ ਲਈ ਉਹ ਪ੍ਰਸੰਸਾ ਦੇ ਹੱਕਦਾਰ ਹਨ।ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਨਾਲ ਉਹ ਇਹ ਕਾਰਜ਼ ਕਰ ਸਕੇ ਹਨ ਅਤੇ ਉਨ੍ਹਾਂ ਵਲੋਂ ਤਿਆਰ ਕੀਤੇ ਗਏ ਇਸ ਕੈਲੰਡਰ ਨੂੰ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵੱਲੋਂ ਜਾਰੀ ਕਰਨਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਧੀਕ ਮੈਨੇਜਰ ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਦਰਸ਼ਨ ਸਿੰਘ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ, ਸਰਤਾਜ ਸਿੰਘ, ਸਰਬਜੀਤ ਸਿੰਘ ਅਦਿ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply