ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਫੈਨਸਿੰਗ ਲੜਕਿਆਂ ਦੀ ਟੀਮ ਦੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਦੇ ਮੁਕਾਬਲੇ, ਜੋ ਬੀਤੇ ਦਿਨੀਂ ਸੰਪੰਨ ਹੋਏ, ਦੇ ਵਿਚ ਓਵਰਆਲ ਚੈਂਪੀਅਨ ਬਣਨ ਦੀ ਖੁਸ਼ੀ ਵਿਚ ਅੱਜ ਇਥੇ ਸਾਰੇ ਟੀਮ ਮੈਂਬਰਾਂ ਅਤੇ ਕੋਚ ਨੂੰ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਵਿਚ ਜਿਸ ਵਿਚ ਖਿਡਾਰੀਆਂ ਨੂੰ ਬੁਲਾ ਕੇ ਚਾਹ ਪਿਲਾਈ ਗਈ ਅਤੇ ਉਨਾਂ੍ਹ ਨੇ ਟੀਮ ਦੇ ਜਿੱਤਣ ਤੇ ਖੁਸ਼ੀ ਜ਼ਾਹਿਰ ਕਰਦਿਆਂ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ।ਇਸ ਸਮਾਗਮ ਦਾ ਆਯੋਜਨ ਬਸੰਤ ਪੰਚਮੀ ਤਿਉਹਾਰ ਨੰੁ ਸਮਰਪਿਤ ਸੀ। ਉਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਉਪਰ ਚੁੱਕਣ ਲਈ ਕਿਸੇ ਵੀ ਤਰਾਂ ਦੀ ਗੁੰਜਾਇਸ਼ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉੱਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ ਬਹਿਲ, ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ; ਸਹਾਇਕ ਡਾਇਰੈਕਟਰ ਸਪੋਰਟਸ ਸ੍ਰੀ ਕੰਵਰਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਬੀਤੇ ਦਿਨੀਂ ਯੂਨੀਵਰਸਿਟੀ ਵੱਲੋਂ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰਵਰਸਿਟੀ ਫੈਂਸਿੰਗ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਸੀ।ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ‘ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਜਦੋਂਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ ‘ਤੇ ਰਹੀ ਸੀ।
Check Also
ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …
Punjab Post Daily Online Newspaper & Print Media