ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ੴਹਟਟਪ://ਯੂ.ਜੀ.ਸੀ ਹਿਊਮਨ
ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ‘ਨਾਨ ਟੀਚਿੰਗ ਕਰਮਚਾਰੀਆਂ ਲਈ ਸ਼ਾਰਟ ਟਰਮ ਕੋਰਸ ਦਾ ਆਰੰਭ ਹੋਇਆ। ਇਸ ਵਿਚ ਯੂਨੀਵਰਸਿਟੀ ਅਤੇ ਰਿਜ਼ਨਲ ਕੈਂਪਸਾਂ ਦੇ ਵੱਖ ਵੱਖ ਵਿਭਾਗਾਂ ਤੋਂ 62 ਗੈਰ ਅਧਿਆਪਨ ਕਰਮਚਾਰੀਆਂ ਨੇ ਭਾਗ ਲਿਆ।
ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਕੀਤੀ।ਕੋਰਸ ਦੇ ਡਿਪਟੀ ਕੋਆਰਡੀਨੇਟਰ ਤੀਰਥ ਸਿੰਘ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ।ਕੇਂਦਰ ਦੇ ਡਾਇਰੈਕਟਰ ਡਾ. ਜਤਿੰਦਰ ਸਿੰਘ ਨੇ ਸਾਰਿਆਂ ਨੂੰ `ਜੀ ਆਇਆਂ` ਆਖਿਆ ਅਤੇ ਕੋਰਸ ਦੇ ਉਦੇਸ਼ਾਂ ਬਾਰੇ ਦੱਸਿਆ।
ਪ੍ਰੋ. ਕਮਲਜੀਤ ਸਿੰਘ ਨੇ ਕਿਹਾ ਕਿ ਅਧਿਆਪਨ ਅਤੇ ਗੈਰ ਅਧਿਆਪਨ ਵਿਭਾਗ ਯੂਨੀਵਰਸਿਟੀ ਦੇ ਦੋ ਮਜ਼ਬੂਤ ਥੰਮ ਹੁੰਦੇ ਹਨ ਅਤੇ ਇਨ੍ਹਾਂ ਦੋਵਾਂ ਦਾ ਆਪਸੀ ਤਾਲਮੇਲ ਹੋਣਾ ਕਿਸੇ ਵੀ ਅਦਾਰੇ ਦੀ ਕਾਮਯਾਬੀ ਦਾ ਰਾਜ਼ ਹੈ।ਵੱਧ ਰਹੇ ਪ੍ਰਾਈਵੇਟ ਅਦਾਰਿਆਂ ਦੀ ਬਹੁਤਾਤ ‘ਤੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਮੁਕਾਬਲੇ ਦੇ ਦੌਰ ਵਿਚ ਸਾਨੂੰ ਹੋਰ ਮਿਹਨਤ ਕਰਨੀ ਪਵੇਗੀ ਤਾਂ ਜੋ ਅਸੀਂ ਆਪਣੀ ਪਛਾਣ ਅਤੇ ਆਪਣਾ ਸਥਾਨ ਬਰਕਰਾਰ ਰੱਖ ਸਕੀਏ।ਉਨ੍ਹਾਂ ਕਿਹਾ ਕਿ ਆਪਣੇ ਅਦਾਰੇ ਪ੍ਰਤੀ ਵਫਾਦਾਰੀ ਨਿਭਾਉਂਦੇ ਹੋਏ ਸਭ ਨੂੰ ਮਿਲਜੁਲ ਕੇ ਵਚਨਬੱਧਤਾ ਨਾਲ ਮਿਹਨਤ ਕਰਨੀ ਪਵੇਗੀ ਤਾਂ ਅਸੀਂ ਸਮੇਂ ਹੋ ਸਕਾਂਗੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਬਣਾ ਸਕਾਂਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media