ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਬਲਾਕ ਦੇ ਪ੍ਰਧਾਨ ਅਤੇ ਸੂਬਾ ਸੱਕਤਰ ਨਰੰਜਣ ਸਿੰਘ ਦੋਹਲਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਧੂਰੀ ਰਾਹੀਂ ਅੱਜ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਰੀਬ 10/12 ਰੁਪੈ ਪ੍ਰਤੀ ਲੀਟਰ ਦਾ ਵਾਧਾ ਪਿਛਲੇ ਡੇਢ ਮਹੀਨੇ ’ਚ ਖੇਤੀ ਛੁਡਵਾਉਣੀ ਚਾਹੁੰਦੀ ਹੈ।ਜੋ ਨਹੀਂ ਤਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਇਆ ਬੇਲੋੜਾ ਵਾਧਾ ਸਰਕਾਰ ਵਾਪਸ ਲਵੇ।ਪੰਜਾਬ ਸਰਕਾਰ ਚੋਣਾਂ ਵੇਲੇ ਕਿੱਤੇ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਕਰੇ ਤਾਂ ਕਿ ਕਿਸਾਨ ਖੁਦਕੂਸ਼ੀਆਂ ਨਾ ਕਰਨ। ਦੂਸਰਾ ਸਰਕਾਰ ਆਵਾਰਾ ਪਸ਼ੂਆਂ ਨੂੰ ਸੰਭਾਲਣ ਦਾ ਪ੍ਰਬੰਧ ਕਰੇ ਤਾਂ ਕਿ ਆਵਾਰਾ ਪਸ਼ੂਆਂ ਕਾਰਨ ਕੱਈ ਲੋਕ ਆਪਣੀ ਜਾਨ ਤੱਕ ਗੂਆ ਚੁੱਕੇ ਹਨ ਅਤੇ ਧੂਰੀ-ਬਰਨਾਲਾ ਰੋਡ ਦਾ ਕੰਮ ਜਲਦੀ ਤੋਂ ਜਲਦੀ ਸੁਰੂ ਕਰਵਾਉਣ, ਉਹਨਾਂ ਨੇ ਸਰਕਾਰ ਪੰਜਾਬ ਸਰਕਾਰ ਨੂੰ ਉਪਰੋਕਤ ਸਾਰੀਆਂ ਮੰਗਾਂ ਨੂੰ ਤੁਰੰਤ ਹੱਲ ਕਰਵਾਉਣ ਦਾ ਉਪਰਾਲਾ ਕਰੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media