ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ।ਦਲ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਬਾਅਦ ਦਿੱਲੀ ਇਕਾਈ ਦਾ ਪੁਨਰਗਠਨ ਕੀਤਾ ਗਿਆ।ਸੂਚੀ ਅਨੁਸਾਰ ਲੰਬੇ ਸਮੇਂ ਤੋਂ ਧਰਮ ਪ੍ਰਚਾਰ ਦੇ ਖੇਤਰ ’ਚ ਕਾਰਜ ਕਰ ਰਹੀਆਂ ਬੀਬੀ ਪ੍ਰਕਾਸ਼ ਕੌਰ ਅਤੇ ਬੀਬੀ ਨਰਿੰਦਰ ਕੌਰ ਨੂੰ ਦਿੱਲੀ ਇਕਾਈ ਦਾ ਸਰਪ੍ਰਸਤ ਥਾਪਿਆ ਗਿਆ ਹੈ।ਸੀਨੀਅਰ ਮੀਤ ਪ੍ਰਧਾਨ ਵੱਜੋਂ ਸਾਬਕਾ ਨਿਗਮ ਪਾਰਸ਼ਦ ਬੀਬੀ ਰਿਤੂ ਵੋਹਰਾ, ਬੀਬੀ ਅੰਮ੍ਰਿਤਾ ਸਿੰਘ ਅਤੇ ਬੀਬੀ ਕਮਲਜੀਤ ਕੌਰ ਸਿਧੂ ਦੇ ਨਾਂ ਸ਼ਾਮਲ ਹਨ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਗਮ ਪਾਰਸ਼ਦ ਮਨਪ੍ਰੀਤ ਕੌਰ ਕਾਲਕਾ, ਬੀਬੀ ਮਿਨੀ ਕੌਰ ਵਾਲੀਆ ਅਤੇ ਬੀਬੀ ਅਮਰਜੀਤ ਕੌਰ ਪਿੰਕੀ ਨੂੰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਬੀਬੀ ਅਵਨੀਤ ਕੌਰ ਨੂੰ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ ਹੈ।1984 ਸਿੱਖ ਕਤਲੇਆਮ ਦੀ ਪੀੜਤ ਬੀਬੀ ਗੰਗਾ ਕੌਰ ਅਤੇ ਸਮਾਜਿਕ ਕਾਰਕੂਨ ਬੀਬੀ ਹਰਪ੍ਰੀਤ ਕੌਰ ਨੂੰ ਜਨਰਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਸਰੂਪ ਨਗਰ ਜੁਆਇੰਟ ਸਕੱਤਰ ਵੱਜੋਂ ਜਥੇਬੰਦ ਢਾਂਚੇ ਨੂੰ ਮਜਬੂਤ ਕਰਨਗੀਆਂ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media