ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਦੇ
ਮਹੱਤਵ ਬਾਰੇ ਜਾਗਰੂਕ ਕਰਨ ਲਈ ਅੱਜ 25 ਜਨਵਰੀ ਨੂੰ ਦੇਸ਼ ਭਰ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਲੋਕਤੰਤਰ ਪ੍ਰਣਾਲੀ ਵਿੱਚ ਵੋਟਰਾਂ ਦੀ ਭਾਈਵਾਲੀ ਨੂੰ ਵਧਾਉਣ ਦੇ ਪ੍ਰੋਗਰਾਮ ਤਹਿਤ ਅੱਜ ਸਵੇਰੇ 11.00 ਵਜੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰਾਸ਼ਟਰੀ ਵੋਟਰ ਦਿਵਸ-2018 ਦੇ ਸਬੰਧ ਵਿੱਚ ਸਹੰੁ ਚੁੱਕ ਕੇ ਪ੍ਰਣ ਲਿਆ ਗਿਆ ਕਿ ਉਹ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਨ ਕਿ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣ ਦੀ ਮਾਣ ਮਰਿਆਦਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media