Saturday, June 20, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

PPN2501201814ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਆਪਣੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ  ਇਸ ਦਾ ਉਦੇਸ਼ 18 ਸਾਲ ਤੋਂ ਉਪਰ ਭਾਰਤ ਦੇ ਵਾਸੀਆਂ ਨੂੰ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਲੋਕਤੰਤਰ ਦੀ ਮਜਬੂਤੀ ਵਿਚ ਉਹ ਆਪਣਾ ਯੋਗਦਾਨ ਪਾ ਸਕਣ।ਸਾਰਿਆਂ ਨੇ ਰਲ ਕੇ ਪ੍ਰਣ ਲਿਆ ਕਿ ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ। ਇਸ ਮੌਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ, ਸ਼ਾਖਾਵਾਂ ਅਤੇ ਅਦਾਰਿਆਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਅਧਿਆਪਕ ਵੀ ਸ਼ਾਮਿਲ ਹੋਏ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply