ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2018 ਤੋਂ ਚਲਾਏ ਜਾ ਰਹੇ ਦੋ ਕੋਰਸ (ਛੇ-ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਵਿੱਚ ਖਾਲੀ ਸੀਟਾਂ ਨੂੰ ਭਰਨ ਲਈ ਮਿਤੀ 29 ਜਨਵਰੀ 2018 ਤੱਕ ਵਾਧਾ ਕੀਤਾ ਜਾਂਦਾ ਹੈ। ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਮਿਤੀ 29 ਜਨਵਰੀ 2018 (ਦੁਪਹਿਰ 01:00 ਵਜੇ ਤੱਕ) ਤੱਕ ਯੂਨੀਵਰਸਿਟੀ ਦੀ ਵੈਬਸਾਈਟ ਤੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ।29 ਜਨਵਰੀ 2018 (ਦੁਪਹਿਰ 01:00 ਵਜੇ ਤੱਕ) ਤੋਂ ਬਾਅਦ ਭਰੇ ਗਏ ਦਾਖਲਾ ਫਾਰਮਾਂ ਨੂੰ ਨਹੀਂ ਵਿਚਾਰਿਆ ਜਾਵੇਗਾ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media