ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ 8ਵਾਂ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ।ਕਾਲਜ ਦੀ ਵਿਦਿਆਰਥਣ ਸਵੇਤਾ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ, ਉਦੇਸ਼ ਤੇ ਵਰਤੋਂ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਤੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਤਾਂ ਜੋ ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦਾ ਹਿੱਸਾ ਬਣ ਕੇ ਆਪਣੇ ਮਨ ਪਸੰਦ ਦੀ ਸਰਕਾਰ ਚੁਣ ਸਕਦੇ ਹਨ ।
ਕਾਲਜ ਦੀ ਪਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵੋਟਰ ਦਿਵਸ ਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਵੋਟ ਦੇ ਲੋਕਤੰਤਰ ਵਿਚ ਰੋਲ ਸਬੰਧੀ ਜਾਗਰੂਕ ਕਰਨਾ ਹੈ ਇਸ ਲਈ ਬਿਨਾ ਕਿਸੇ ਭੇਦਭਾਵ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।ਇਸ ਮੌਕੇ ਤੇ ਅਸਿਸਟੈਂਟ ਪ੍ਰੋਫੈਸਰ ਸੁਖਜਿੰਦਰ ਕੌਰ ਡਾ. ਅਰਜਨ ਸਿੰਘ, ਗੁਰਪ੍ਰਤਾਪ ਸਿੰਘ਼਼਼਼, ਇੰਦੂ ਬਾਲਾ, ਸੁਖਦੀਪ ਕੌਰ, ਸੀਤਲ ਮਹਾਂਜਨ, ਭਾਵਨਾ, ਰੁਚੀ ਮਹਾਂਜਨ, ਸਾਲੂ ਦੇਵੀ, ਤਨੂ ਸਲਾਰੀਆਂ, ਨੇਹਾ ਹਰਚੰਦ, ਸਵੇਤਾ, ਗੁਲਕਿਰਨ ਕੌਰ, ੳਮ ਪ੍ਰਕਸ਼ ਪੰਕਜ, ਦੋਹਿਤਾ ਕਮਲਜੀਤ ਕੌਰ, ਵਨੀਤਾ ਸੈਣੀ, ਪ੍ਰੀਆ ਸਹਿਗਲ ਨੀਰਜ ਕੁਮਾਰ ਹਾਜਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media