ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਜੀ.ਟੀ ਰੋਡ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਬੰਧ ਵਿਚ ਚੀਫ਼ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਦੀ ਸੰਗੀਤ ਟੀਮ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦੇ ਕੀਰਤਨ ਕੀਤੇ।ਸਕੂਲ ਦੀ ਪ੍ਰੰਪਰਾ ਅਨੁਸਾਰ ਸਕੂਲ ਦੇ ਤਿੰਨ ਅਧਿਆਪਕਾਵਾਂ ਸ੍ਰੀਮਤੀ ਜਸਬੀਰ ਕੌਰ, ਸ੍ਰੀਮਤੀ ਗੁਨਵੰਤ ਕੌਰ ਅਤੇ ਸ੍ਰੀਮਤੀ ਇੰਦਰਪ੍ਰੀਤ ਕੌਰ ਨੂੰ ਸਰਵੋਤਮ ਨਤੀਜਿਆਂ ਦੇ ਲਈ ਸਨਮਾਨਿਤ ਕੀਤਾ ਗਿਆ।ਸੰਗੀਤ ਵਿਭਾਗ ਦੇ 10 ਵਿਦਿਆਰਥੀਆਂ ਸਹਿਜਪ੍ਰੀਤ ਸਿੰਘ ਨੂੰ ਇੰਟਰਨੈਸ਼ਨਲ ਕਾਮਰਸ ਉਲਪੀਆਡ ਵਿੱਚੋਂ 97.30% ਅੰਕ ਹਾਸਲ ਕਰਨ ਅਤੇ ਸਾਇੰਸ ਗਰੁੱਪ ਵਿੱਚੋਂ ਤਿੰਨ ਵਿਦਿਆਰਥੀ ਬਨੀਤ ਕੌਰ, ਸ਼ੁਭਕਰਮਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੂੰ ‘ਏ.ਐਨ.ਸੀ.ਓ ਕੈਮਿਸਟਰੀ ਕੁਇਜ਼’ ਜੋ ਆਸਟਰੇਲੀਅਨ ਕੈਮਿਕਲ ਇੰਸਟੀਚਿਊਟ ਅਸਟਰੇਲੀਆ ਦੁਆਰਾ ਕਰਵਾਿੲਆ ਗਿਆ ਸੀ ਵਿੱਚੋਂ ਵਧੀਆ ਕਾਰਗੁਜ਼ਾਰੀ ਲਈ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆ।ਡਾਇਰੈਕਟਰ\ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਮਿਹਨਤ ਕਰਕੇ ਸਫਲਤਾ ਪ੍ਰਾਪਤ ਕਰਨ ਦੇ ਸਿਧਾਂਤ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਵਿਦਿਆਰਥੀਆਂ ਲਈ ਅਧਿਆਪਕ ਚਾਨਣ ਮੁਨਾਰਾ ਦਿੰਦੇ ਹਨ।ਉਹਨਾਂ ਨੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆ।ਇਸ ਮੌਕੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਰੇਨੂ ਅਹੂਜਾ, ਮੁੱਖ ਅਧਿਆਪਕ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਵਿਦਿਆਰਥੀ ਹਾਜਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media