Thursday, October 15, 2026

ਦਸ਼ਮੇਸ਼ ਹੈਰੀਟੇਜ਼ ਸਕੂਲ `ਚ ਮਨਾਇਆ ਗਣਤੰਤਰ ਦਿਵਸ

PPN2501201822ਚੌਂਕ ਮਹਿਤਾ, 25 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਿਰੰਗੇ ਝੰਡੇ ਲੈ ਕੇ ਸਕੂਲ ਦੀ ਸਵੇਰ ਦੀ ਸਭਾ ਵਿੱਚ ਮਾਰਚ ਪਾਸ ਕਰ ਕੇ ਗਣਤੰਤਰ ਦਿਵਸ ਮਨਾਇਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਸੰਵਿਧਾਨ ਦੇ ਲਾਗੂ ਹੋਣ ਦੇ 69 ਸਾਲ ਪੂਰੇ ਹੋਣ ਬਾਰੇ ਦੱਸਿਆ।ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ ਆਈਟਮਸ ਪੇਸ਼ ਕੀਤੀਆਂ ਗਈਆਂ।ਸਕੂਲ ਕੋ-ਆਰਡੀਨੇਟਰ ਮਨਪ੍ਰੀਤ ਸਿੰਘ ਟੱਕਰ ਨੇ ਪ੍ਰਿੰਸੀਪਲ ਸਾਹਿਬ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ 69ਵੇਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਟਾਫ ਮੈਂਬ ਹਰਸ਼ਦੀਪ ਸਿੰਘ, ਮੈਡਮ ਅਰਸ਼ਪ੍ਰੀਤ ਕੌਰ, ਰਾਜਵਿੰਦਰ ਕੌਰ, ਜਗਦੀਪ ਕੌਰ, ਨਵਪ੍ਰੀਤ ਕੌਰ, ਨਵਜੀਤ ਕੌਰ, ਨਵਰੀਤ ਕੌਰ, ਅਮਨਪ੍ਰੀਤ ਕੌਰ ਤੇ ਸੋਮ ਲਾਲ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply