ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਇੰਡੀਅਨ ਮੈਡੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਸ਼ੋਕ ਉਪਲ ਦੀ ਅਗਵਾਈ `ਚ ਆਈ.ਐਮ.ਏ ਦੇ ਮੈਂਬਰਾਂ ਵਲੋਂ 69ਵਾਂ ਗਣਤੰਤਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਡਾ. ਅਸ਼ੋਕ ਉਪਲ ਵਲੋਂ ਸਥਾਨਕ ਬਸੰਤ ਐਵਨਿਉ ਵਿਖੇ ਸਥਿਤ ਆਈ.ਐਮ.ਏ ਹਾਊਸ ਵਿਚ ਝੰਡਾ ਲਹਿਰਾਉਣ ਤੋਂ ਬਾਅਦ ਗਣਤੰਤਰ ਦਿਵਸ ਦੀ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਰੇ ਡਾਕਟਰਾਂ ਦੀਆਂ ਦੇਸ਼ ਅਤੇ ਸਮਾਜ ਦੇ ਪ੍ਰਤੀ ਅਹਿਮ ਜਿੰਮੇਵਾਰੀਆਂ ਹਨ, ਉਹਨਾਂ ਨੂੰ ਆਪਣੀਆਂ ਸੇਵਾਵਾਂ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।ਉਹਨਾਂ ਕਿਹਾ ਕਿ ਡਾਕਟਰੀ ਪੇਸ਼ੇ ਦਾ ਨਰੋਇਆ, ਸਿਹਤਮੰਦ ਦੇਸ਼ ਤੇ ਸਮਾਜ ਸਿਰਜਾਣ ਵਿੱਚ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਡਾ. ਉਪਲ ਨੇ ਆਪਣੇ ਭਾਸ਼ਣ ਵਿਚ ਹੋਰ ਕਿਹਾ ਕਿ ਆਈ.ਐਮ.ਏ ਹਾਊਸ ਵਿਚ ਮੁਫਤ ਓ.ਪੀ.ਡੀ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਮਰੀਜ਼ਾਂ ਨੂੰ ਮੁਢਲੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਡਾ. ਉਪਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਢਲੇ ਟੈਸਟ ਅਤੇ ਸੁਪਰਸਪੈਸ਼ਲਿਸਟਾਂ ਦੀ ਓ.ਪੀ.ਡੀ ਵੀ ਸ਼ੁਰੂ ਕੀਤੀ ਜਾਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media