Saturday, October 10, 2026

ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

PPN2701201806ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰੈਂਪਟਨ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਪਰਿਵਾਰਕ ਮੈਂਬਰਾਂ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।ਸਤਿੰਦਰਪਾਲ ਕੌਰ ਸਿੱਧੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ, ਸਰਤਾਜ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਨਾਲ ਆਏ ਸਤਨਾਮ ਸਿੰਘ ਰੰਧਾਵਾ, ਬੀਬੀ ਪ੍ਰਿਤਪਾਲ ਕੌਰ ਰੰਧਾਵਾ, ਸੁਖਦੀਪ ਸਿੰਘ ਰੰਧਾਵਾ, ਕੁਲਤਾਰ ਸਿੰਘ ਬੋਪਾਰਾਏ, ਸੁਖਦੇਵ ਸਿੰਘ ਮੱਤੇਵਾਲ ਤੇ ਗੁਰਜੀਤ ਸਿੰਘ ਸਿੱਧੂ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply