ਅੰਮ੍ਰਿਤਸਰ 27 ਜਨਵਰੀ (ਪੰਜਾਬ ਪੋਸਟ ਬਿਊਰੋ) – 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 71ਵੇਂ ਜਨਮ ਦਿਨ ਮੌਕੇ 12 ਫਰਵਰੀ ਨੂੰ ਇਤਿਹਾਸਿਕ ਨਗਰ ਫਤਿਹਗੜ੍ਹ ਸਾਹਿਬ ਵਿਖੇ ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਅਤੇ ਪ੍ਰੈਸ ਤੇ ਦਫਤਰ ਸਕੱਤਰ ਭਾਈ ਹਰਬੀਰ ਸਿੰਘ ਸੰਧੂ ਨੇ ਸਮੂੰਹ ਸਿੱਖ ਸੰਗਤਾਂ ਤੇ ਪੰਥਕ ਹਿਤੈਸ਼ੀਆਂ ਨੂੰ ਇਸ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਹੋਏ ਜਨਮ ਦਿਵਸ ਸਮਾਗਮਾ ਵਿੱਚ ਵੱਡੀ ਗਿਣਤੀ ਵਿੱਚ ਸੰਤ ਜੀ ਦੇ ਪੈਰੋਕਾਰਾਂ ਤੇ ਪੰਥ ਦਰਦੀਆਂ ਦੀ ਸ਼ਮੂਲੀਅਤ ਨੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਦੂਰ ਅੰਦੇਸ਼ੀ ਸੋਚ ਤੇ ਨੀਤੀਆਂ ਨੂੰ ਤਸਦੀਕ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਘਰਸ਼ ਦੌਰਾਨ ਸੰਤ ਜੀ ਦੀ ਬੇਮਿਸਾਲ ਅਗਵਾਈ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਸਮਾਰੋਹ ਦੌਰਾਨ ਹਲੀਮੀ ਰਾਜ ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਪੰਥਕ ਸਫਾਂ ਨੂੰ ਉਤਸ਼ਾਹ ਮਿਲੇਗਾ।
ਇਸ ਮੌਕੇ ਭਾਈ ਗੁਰਜੀਤ ਸਿੰਘ, ਭਾਈ ਅਮਰੀਕ ਸਿੰਘ ਨੰਗਲ, ਭਾਈ ਹਰਦੀਪ ਸਿੰਘ, ਭਾਈ ਸਤਨਾਮ ਸਿੰਘ ਕੋਟ ਖਾਲਸਾ, ਬਾਬਾ ਨੱਥਾ ਸਿੰਘ, ਭਾਈ ਕੁਲਵੰਤ ਸਿੰਘ ਮਜੀਠਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media