ਚੌਂਕ ਮਹਿਤਾ, 27 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿਲਵਰ ਜ਼ੋਨ ਇੰਟਰਨੈਸ਼ਨਲ ਉਲੰਪੀਆਡ ਦੌਰਾਨ ਵੱਖ-ਵੱਖ ਕਲਾਸਾਂ ਤੇ ਵਿਸ਼ਿਆਂ ‘ਚ ਉਚ ਪੱਧਰ ਦੇ ਹੁੰਦੇ ਵਿਦਿਅਕ ਮੁਕਾਬਲਿਆਂ ਦੌਰਾਨ ਹਿਸਾ ਲੈਂਦਿਆਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰ: ਸਕੂਲ ਚੂੰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਦੇ 12ਵੀਂ ਕਲਾਸ ਦੇ ਕਾਰਤਿਕ ਤਨੇਜਾ ਤੇ ਅਨਮੋਲ ਸਿੰਘ ਨੇ ਇੰਨ੍ਹਾਂ ਮੁਕਾਬਲਿਆਂ ਦੇ ਦੂਸਰੇ ਫੇਜ਼ ‘ਚ ਪਹੁੰਚ ਕੇ ਉਚੇਰੀਆਂ ਪ੍ਰਾਪਤੀਆਂ ਕਰਦਿਆਂ 510ਵਾਂ ਤੇ 923ਵਾਂ ਰੈਂਕ ਹਾਸਲ ਕੀਤਾ।
ਇਸ ਮੌਕੇ ਸ਼ਹਿਨਾਜਪ੍ਰੀਤ ਕੌਰ, ਪ੍ਰਨੀਤ ਕੌਰ (6ਵੀਂ ), ਪ੍ਰਨੀਤ ਕੌਰ (7ਵੀਂ) ਨੇ ਗੋਲਡ ਮੈਡਲ, ਅਰਸ਼ਦੀਪ ਕੌਰ ਤੇ ਮਨਦੀਪ ਕੌਰ (6ਵੀਂ), ਲਵਪ੍ਰੀਤ ਕੌਰ (7ਵੀਂ ) ਨੇ ਸਿਲਵਰ ਮੈਡਲ ਪ੍ਰਾਪਤ ਕੀਤੇ।ਇਸ ਤੋਂ ਇਲਾਵਾ ਮਨਪ੍ਰੀਤ ਕੌਰ, ਸੁਖਨਪ੍ਰੀਤ ਕੌਰ, ਕਰਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ ਤੇ ਅੰਮ੍ਰਿਤਪਾਲ ਸਿੰਘ ਨੇ ਵੀ ਕਾਂਸੇ ਦੇ ਮੈਡਲ ਹਾਸਲ ਕੀਤੇ। ਇਹਨਾਂ ਪ੍ਰਾਪਤੀਆਂ ਲਈ ਸਕੂਲ ਪ੍ਰਿੰ. ਰਘਬੀਰ ਸਿੰਘ ਸੋਹਲ ਨੇ ਲੈਕਚਰਾਰ ਕੰਵਲਜੀਤ ਸਿੰਘ ਵਲੋਂ ਕੀਤੀ ਗਈ।ਇਸ ਮਿਹਨਤ ਦੀ ਸ਼ਲਾਘਾ ਕਰਦਿਆਂ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media