Thursday, March 19, 2026

ਗੁ. ਬਾਬਾ ਬੁੱਢਾ ਜੀ ਰਮਦਾਸ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਦਾ ਆਰੰਭ 29 ਨੂੰ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਅਨਿਨ ਸੇਵਕ, ਮਹਾਨ ਤਪੱਸਵੀ, ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ SGPCਕਸਬਾ ਰਮਦਾਸ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਕਾਰ ਸੇਵਾ ਰਾਹੀਂ ਤਿਆਰ ਕੀਤੀਆਂ ਇਮਾਰਤਾਂ ਦਾ ਉਦਘਾਟਨ ਭਲਕੇ 29 ਜਨਵਰੀ ਨੂੰ ਕੀਤਾ ਜਾਵੇਗਾ।ਇਸ ਤੋਂ ਇਲਾਵਾ ਲੰਗਰ ਹਾਲ ਦੀ ਇਮਾਰਤ ਦੀ ਕਾਰ ਸੇਵਾ ਦੀ ਆਰੰਭਤਾ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ 29 ਜਨਵਰੀ ਨੂੰ ਵਿਖੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਜੀ ਰਮਦਾਸ ਵਿਖੇ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਹੋਣ ਵਾਲੀ ਲੰਗਰ ਹਾਲ ਦੀ ਇਮਾਰਤ ਦੀ ਸੇਵਾ ਆਰੰਭ ਕਰਨਗੇ।ਇਸੇ ਤਰ੍ਹਾਂ ਗੁਰਦੁਆਰਾ ਭਾਈ ਕ੍ਰਿਸ਼ਨਕੰਵਰ ਜੀ ਤਲਾਬ ਦੀ ਸੰਪੂਰਨ ਹੋਈ ਇਮਾਰਤ ਦਾ ਸ਼ੁੱਭ ਆਰੰਭ ਵੀ ਹੋਵੇਗਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦਗਾਰ ਵਜੋਂ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਸੁੱਖਾ ਜੀ ਦੀ ਨਵੀਂ ਇਮਾਰਤ ਦੀ ਸੇਵਾ ਆਰੰਭ ਕੀਤੀ ਜਾਵੇਗੀ।
ਬੇਦੀ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੀ ਤਿਆਰ ਹੋ ਚੁੱਕੀ ਪਹਿਲੀ ਮੰਜ਼ਿਲ ਦਾ ਉਦਘਾਟਨ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਕਰ ਕਮਲਾਂ ਨਾਲ ਕਰਨਗੇ।ਉਨ੍ਹਾਂ ਹੋਰ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਮਾਧਾਂ ਵਿਖੇ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਜਗਤਾਰ ਸਿੰਘ ਤਰਨ ਤਾਰਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸੁੰਦਰ ਦੀਵਾਨ ਹਾਲ ਦੀ ਇਮਾਰਤ ਮੁਕੰਮਲ ਕੀਤੀ ਗਈ ਹੈ, ਜਿਸ ਦਾ ਸ਼ੁਭਆਰੰਭ ਵੀ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ. ਰਤਨ ਸਿੰਘ ਅਜਨਾਲਾ, ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਮਰੀਕ ਸਿੰਘ ਵਿਛੋਆ ਵੀ ਹਾਜਰ ਹੋਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply