ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹੁ ਮੰਤਵੀ ਖੇਡ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ
ਸਮਾਰੋਹ ਮੌਕੇ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਇਆ।ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ ਪੀ ਸਿੰਘ ਬਧਨੌਰ ਨੇ ਸਨਮਾਨ ਚਿੰਨ੍ਹ ਦੇ ਕੇ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਨੂੰ ਸਨਮਾਨਿਤ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਵਲੋਂ ਤਿਆਰ ਕੀਤੀ ਇਸ ਝਾਕੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਕਰਜਾ ਰਾਹਤ ਸਕੀਮ 2017 ਬਾਰੇ ਦਰਸਾਇਆ ਗਿਆ ਹੈ, ਜਿਸ ਤਹਿਤ ਸਭ ਤੋਂ ਪਹਿਲਾਂ ਛੋਟੇ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਦੇ ਸਹਿਕਾਰੀ ਸਭਾਵਾਂ ਦੇ ਕਰਜ਼ੇ ਮਾਫ ਕੀਤੇ ਜਾ ਰਹੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media