Sunday, June 28, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਏ ਗਏ

ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ- ਜਸਵਿੰਦਰ ਸਿੰਘ ਜੱਸੀ) –  ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ PPN2801201805ਧਾਰਮਿਕ ਦੀਵਾਨ ਅੰਮ੍ਰਿਤ ਵੇਲੇ ਨਾਨਕ ਨਾਮ ਲੇਵਾ ਨਰਿੰਦਰ ਸਿੰਘ ਅਜੀਤ ਰੋਡ ਅਤੇ ਹਰਪਾਲ ਸਿੰਘ ਨੇੜੇ ਗੀਤਾ ਭਵਨ ਹਰਪਾਲ ਨਗਰ ਵਿਖੇ ਕੀਤੇ ਗਏ।ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਇਲਾਹੀ ਗੁਰਬਾਣੀ ਦਾ ਕੀਰਤਨ, ਬੀਬੀ ਰੇਣੂ ਅਤੇ ਰਾਗੀ ਭਾਈ ਤਰਸੇਮ ਸਿੰਘ ਵਲੋਂ ਕੀਤਾ ਗਿਆ।ਅਰਦਾਸ ਭਾਈ ਦਿਲਬਾਗ ਸਿੰਘ, ਕਰਮਜੀਤ ਸਿੰਘ ਵਲੋਂ ਇਲਾਹੀ ਹੁਕਮਨਾਮਾ ਲਿਆ ਗਿਆ।ਇਸ ਮੌਕੇ ਚਰਨਜੀਤ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਬੱਬੂ, ਨਰਿੰਦਰਪਾਲ ਸਿੰਘ ਹੈਪੀ, ਦਿਲਜੀਤ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।ਅੰਤ ਵਿਚ ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਨਿਵਾਸੀ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply