Monday, September 21, 2026

ਜਿਲਾ ਸਿਹਤ ਅਫਸਰ ਪਲਸ ਪੋਲਿਓ ਮੁਹਿੰਮ ਤਹਿਤ ਝੁੱਗੀਆਂ ਤੇ ਗੱਡੀਆਂ ਵਾਲੇ ਪਰਿਵਾਰਾਂ ਨੂੰ ਮਿਲੇ

ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੂਬੇ ਭਰ ਦੇ ਵਿੱਚ ਚੱਲ ਰਹੀ ਪਲਸ ਪੋਲੀਓ ਮੁਹਿੰਮ ਦੇ ਤੀਸਰੇ ਦਿਨ ਜਿਲ੍ਹਾ ਸਿਹਤ ਅਫਸਰ ਡਾ. Polioਪ੍ਰੇਮ ਪਾਲ ਸਿੰਘ ਗਿੱਲ ਵੱਲੋਂ ਕਸਬਾ ਸੰਦੌੜ ਅਤੇ ਪਿੰਡ ਪੰਜਗਰਾਈਆਂ ਦੇ ਵਿੱਚ ਝੁੱਗੀਆਂ ਤੇ ਗੱਡੀਆਂ ਵਾਲੇ ਪਰਿਵਾਰਾਂ ਵਿੱਚ ਜਾ ਕੇ ਮੁਹਿੰਮ ਅਧੀਨ ਪੋਲਿਓ ਬੂੰਦਾਂ ਦੇ ਪੀਣ ਸਬੰਧੀ ਜਾਂਚ ਕੀਤੀ ਗਈ।ਇਸ ਮੌਕੇ ਬੀ.ਈ.ਈ ਨਰਿੰਦਰਪਾਲ ਸਿੰਘ ਤੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂਨ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਪਲਸ ਪੋਲਿਓ ਮੁਹਿੰਮ ਅਧੀਨ ਹਰ ਘਰ, ਝੁੱਗੀਆਂ, ਭੱਠਿਆਂ ਆਦਿ ਸਭ ਥਾਵਾਂ `ਤੇ ਜੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਕਵਰ ਕੀਤਾ ਗਿਆ ਹੈ ਅਤੇ ਜਿਲ੍ਹਾ ਸਿਹਤ ਅਫਸਰ ਵਲੋਂ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply