Saturday, March 21, 2026

ਪੀ.ਡਬਲਿਊ.ਡੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਮਾਲੇਰਕੋਟਲਾ ਵਿਖੇ ਪ੍ਰੇਮ ਸਿੰਘ ਖੁਰਦ ਦੀ ਪ੍ਰਧਾਨਗੀ ਹੇਠ ਨਵੀਂ ਪੈਨਸ਼ਨ ਸਕੀਮ ਤਹਿਤ ਕੱਟੇ ਹੋਏ ਮੁਲਾਜ਼ਮਾਂ ਦੇ ਪੈਸੇ ਵਾਪਸ ਨਾ ਕਰਨ ’ਤੇ ਵਾਸ ਅਤੇ ਸੈਨੀਟੇਸ਼ਨ ਮੰਡਲ ਦਫ਼ਤਰ ਮਾਲੇਰਕੋਟਲਾ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਮੰਗ ਪੱਤਰ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੀ.ਡਬਲਿਊ.ਡੀ ਮੁਲਾਜ਼ਮਾਂ ਦੀਆਂ ਜੇਕਰ ਹੱਕੀ ਮੰਗਾਂ ਨਾ ਮੰਨੀਆਂ ਤਾਂ 7 ਫਰਵਰੀ ਨੂੰ ਡਿਪਟੀ ਡਾਇਰੈਕਟਰ ਪੈਨਸ਼ਨ ਫੋਰੈਸਟ ਕੰਪਲੈਕਸ ਟਾਵਰ ਨੰਬਰ 4, 6 ਦੀ ਮੰਜਿਲ ਸੈਕਟਰੀ 68 ਮੋਹਾਲੀ ਵਿਖੇ ਜ਼ੋਰਦਾਰ ਰੋਸ ਰੈਲੀ ਕਰਨਗੇ ਅਤੇ ਮੰਗ ਪੱਤਰ ਦਿੱਤਾ ਜਾਵੇਗਾ।ਰੈਲੀ ਨੂੰ ਪ੍ਰਧਾਨ ਪ੍ਰੇਮ ਸਿੰਘ ਖੁਰਦ, ਵਿੱਤ ਸੱਕਤਰ ਜੀਵਨ ਕੁਮਾਰ, ਸਕੱਤਰ ਪ੍ਰਕਾਸ਼ ਸਿੰਘ, ਪ੍ਰੈਸ ਸਕੱਤਰ ਅਜੈਬ ਸਿੰਘ ਆਦਿ ਨੇ ਸੰਬੋਧਨ ਕੀਤਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply