Tuesday, March 17, 2026

ਭਗਤ ਰਵੀਦਾਸ ਜੀ ਦਾ ਜਨਮ ਦਿਨ `ਤੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਸ਼ਾਮ

GuruRavidasJiਨਵੀਂ ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ, 31 ਜਨਵਰੀ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵੀਦਾਸ ਜੀ ਦਾ ਜਨਮ ਦਿਨ ਮਨਾਉਣ ਲਈ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਫਤਿਹ ਸਿੰਘ ਸ਼ਾਂਤ ਤੇ ਭਾਈ ਨਿਰਮਲ ਸਿੰਘ ਖਾਲਸਾ ਦੇ ਕੀਰਤਨੀ ਜਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਰਵੀਦਾਸ ਜੀ ਦੀ ਬਾਣੀ ਦੇ ਕੀਰਤਨ ਅਤੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਭਗਤ ਰਵੀਦਾਸ ਜੀ ਦੇ ਜੀਵਨ ਅਧਾਰਤ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply