ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 30
ਜਨਵਰੀ 2018 ਤੋਂ 13 ਫਰਵਰੀ 2018 ਤੱਕ ਚੱਲਣ ਵਾਲੀ ਡਿਸਟਿ੍ਕ ਟਾਸਕ ਫੋਰਸ ਦੀ ਨੈਸ਼ਨਲ ਲੇਪਰੋਸੀ ਇਰੈਡੀਕਸ਼ਨ ਪ੍ਰੋਗਰਾਮ ਅਧੀਨ ਮੁਹਿੰਮ ਦੀ ਸੁਰੂਆਤ ਕੀਤੀ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਡਾ. ਤਰਸੇਮ ਸਿੰਘ ਜ਼ਿਲਾ ਸਿਹਤ ਅਫ਼ਸਰ, ਰਵਿੰਦਰ ਸ਼ਰਮਾ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਮੁਹਿੰਮ ਦੀ ਸ਼ੁਰੂਆਤ ਲੇਪਰੋਸੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਸੁੰਹ ਚੁੱਕ ਕੇ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਕੁਸ਼ਟ ਰੋਗ ਤੋਂ ਮੁਕਤ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿਚ ਸੈਮੀਨਾਰ ਰਾਹੀਂ ਬੱਚਿਆ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਫੀਲਡ ਵਰਕਰਾਂ ਵੱਲੋ ਵੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗੂਰਕ ਕੀਤਾ ਜਾਵੇਗਾ ਅਤੇ ਪੀੜਤ ਵਿਅਕਤੀਆਂ ਨੂੰ ਨਜ਼ਦੀਕੀ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਦੇ ਦਿਨ ਹੀ ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਅੰਦਰ ਵੀ ਇਹ ਸੁੰਹ ਚੁਕਾਈ ਜਾਵੇਗੀ ਤਾਂ ਜੋ ਹਰ ਵਿਅਕਤੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media