Saturday, July 26, 2025
Breaking News

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ, ਨਗਰ PPN3101201810ਪੰਚਾਇਤ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਕੀਰਾਤਪੁਰੀ ਸਾਹਿਬ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਦੇ ਦਰਸਨਾਂ ਲਈ ਸੰਦਰ ਪਾਲਕੀ ਵਿੱਚ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਬਿਰਾਜ਼ਮਾਨ ਕੀਤਾ ਗਿਆ।ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਸਹਿਬਾਨਾਂ ਨੇ ਕੀਤੀ।ਜਿਸ ਵਿੱਚ ਸੰਗਤਾਂ ਨੇ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰੀ।ਪੰਥਕ ਢਾਡੀ ਜੱਥੇ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੱਤਕਾ ਪਾਰਟੀ ਨੇ ਆਪਣੀ ਕਲਾ ਦਾ ਜੌਹਰ ਵਿਖਾ ਕੇ ਸੰਗਤਾਂ ਦਾ ਮਨ ਮੌਹ ਲਿਆ।ਪਿੰਡ ਵਾਸੀਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ।ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੰੁਦਾ ਹੋਇਆਂ ਪੂਰੇ ਪਿੰਡ ਦੀ ਪ੍ਰਕਰਮਾ ਕਰਕੇ ਸਾਮ ਨੂੰ ਗੁਰੁ ਘਰ ਆ ਕੇ ਸੰਪੂਰਨਤਾ ਦੀ ਅਰਦਾਸ ਕੀਤੀ।ਇਸ ਮੌਕੇ ਸਮੂਹ ਨਗਰ ਵਾਸੀ, ਪ੍ਰਬੰਧਕੀ ਕਮੇਟੀ ਅਤੇ ਨੌਜਵਾਨਾਂ ਨੇ ਆਪਣੀ ਆਂਪਣੀ ਸੇਵਾ ਨਿਭਾਈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply