Tuesday, November 24, 2026

ਸ੍ਰੀ ਦਰਬਾਰ ਸਾਹਿਬ ਦੇ ਸੇਵਾ ਮੁਕਤ ਹੋਏ ਮੁਲਾਜ਼ਮ ਨੂੰ ਵਿਦਾਇਗੀ

ਅੰਮ੍ਰਿਤਸਰ, ਫ਼ਰਵਰੀ 1 (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਭਾਈ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ PPN0102201817ਦਿੱਤੀ ਗਈ।ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਜਗਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਅਤੇ 20 ਸਾਲ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਗਤਾਰ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਕੁਲਵੰਤ ਸਿੰਘ ਰੰਧਾਵਾ, ਜੋਗਿੰਦਰ ਸਿੰਘ ਅਦਲੀਵਾਲ ਤੇ ਸਤਿਬੀਰ ਸਿੰਘ ਸਾਬਕਾ ਸਕੱਤਰ, ਜਸਵਿੰਦਰ ਸਿੰਘ ਦੀਨਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਨਿਸ਼ਾਨ ਸਿੰਘ ਤੇ ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਕੁਲਵੰਤ ਸਿੰਘ, ਜੋਗਿੰਦਰ ਸਿੰਘ ਤੇ ਸਤਬੀਰ ਸਿੰਘ, ਬਲਬੀਰ ਸਿੰਘ, ਰਾਜ ਸਿੰਘ, ਪਲਵਿੰਦਰ ਸਿੰਘ ਡੰਡੀ, ਗੁਰਚਰਨ ਸਿੰਘ, ਚਰਨਜੀਤ ਸਿੰਘ ਖ਼ਜ਼ਾਨਚੀ, ਗੁਰਚਰਨ ਸਿੰਘ ਸਾਬਕਾ ਮੀਤ ਸਕੱਤਰ, ਜੇਠਾ ਸਿੰਘ, ਅਨੂਪ ਸਿੰਘ, ਸ਼ੇਰ ਸਿੰਘ, ਗੁਰਮੁਖ ਸਿੰਘ, ਜਸਵੰਤ ਸਿੰਘ ਬਾਪੂ, ਮਹਿੰਦਰ ਸਿੰਘ ਸ਼ਹਿਰੀ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply