ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਪਵਿੱਤਰ ਨਗਰੀ ਦੇ ਨਵੇ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਹਲਕਾ ਦੱਖਣੀ ਦੇ
ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ। ਉਨਾਂ ਨੇ ਸਮੁੱਚੀ ਕਾਂਗਰਸੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਅਰ ਕਮਲਜੀਤ ਸਿੰਘ ਰਿੰਟੂ ਅੰਮ੍ਰਿਤਸਰ ਵਾਸੀਆਂ ਦੀਆਂ ਉਮੀਦਾਂ `ਤੇ ਖੜੇ ਉਤਰਣਗੇ ਤੇ ਸ਼ਹਿਰ ਦੀ ਨੁਹਾਰ ਬਦਲਣ ਲਈ ਵਿਕਾਸ ਕਰਵਾਉਣ `ਚ ਕੋਈ ਕਸਰ ਨਹੀ ਛੱਡਣਗੇ।ਉਨਾਂ ਕਿਹਾ ਕਿ ਸ਼ਹਿਰ ਦੀ ਸਾਫ ਸਫਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ।ਇਸ ਮੌਕੇ ਪ੍ਰਭਦਿਆਲ ਮਹਾਜਨ ਸਾਬਕਾ ਕੋਂਸਲਰ, ਅਸ਼ੋਕ ਚੋਧਰੀ ਸਾਬਕਾ ਕੋਂਸਲਰ, ਮਨਿੰਦਰਜੀਤ ਸਿੰਘ ਠੇਕੇਦਾਰ, ਮਹੇਸ਼ ਖੰਨਾ ਕੋਂਸਲਰ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media