ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ
ਸਮਰਾਲਾ, 2 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨਰਜ ਐਸੋਸੀਏਸ਼ਨ ਡਵੀਜ਼ਨ ਕਮੇਟੀ ਦੀ ਇੱਕ
ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਨਵਰੀ ਮਹੀਨਾ 2018 ਦੀ ਪੈਨਸ਼ਨ ਰਿਲੀਜ਼ ਨਾ ਹੋਣ ਕਰਕੇ ਪੈਨਸ਼ਨਰਾਂ ਅਤੇ ਵਿਧਵਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਮੇਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਇਸ ਬਿਆਨ ਦਾ ਸਖਤ ਨੋਟਿਸ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ 15 ਤਰੀਕ ਤੋਂ ਪਹਿਲਾਂ ਨਹੀਂ ਪਾਈ ਜਾਵੇਗੀ।ਉਨ੍ਹਾਂ ਦੇ ਇਸ ਬਿਆਨ ਤੋਂ ਜਾਪਦਾ ਹੈ ਕਿ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦਾ ਰਵੱਈਆ ਕਰਮਚਾਰੀਆਂ ਅਤੇ ਪੈਨਸ਼ਨਰਾਂ ਪ੍ਰਤੀ ਠੀਕ ਨਹੀਂ ਹੈ, ਜਦ ਕਿ ਬਿਜਲੀ ਬੋਰਡ ਦਾ ਕਰੋੜਾਂ ਰੁਪਏ ਦਾ ਰੈਵਨਿਊ ਬਿਜਲੀ ਬੋਰਡ ਦੇ ਖਾਤੇ ਵਿੱਚ ਜਮਾਂ ਹੁੰਦਾ ਹੈ, ਫਿਰ ਪੈਨਸ਼ਨਰਾਂ ਅਤੇ ਮੁਲਾਜਮਾਂ ਨੂੰ ਤਨਖਾਹ ਤੇ ਪੈਨਸ਼ਨਾਂ ਦੀ ਅਦਾਇਗੀ ਸਮੇ ਸਿਰ ਕਿਉਂ ਨਹੀਂ ਹੋ ਰਹੀ।ਇਸ ਡਵੀਜਨ ਵਿੱਚ ਕਮੇਟੀ ਦੇ ਫੈਸਲੇ ਅਨੁਸਾਰ ਮਿਤੀ 5 ਫਰਵਰੀ ਦਿਨ ਸੋਮਵਾਰ ਨੂੰ ਸਮਰਾਲਾ ਡਵੀਜ਼ਨ ਦੇ ਸਮੂਹ ਪੈਨਸ਼ਨਰਜ ਅਤੇ ਵਿਧਵਾਵਾਂ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਸਮੂਹ ਪੈਨਸ਼ਨਰਜ਼ਾਂ ਅਤੇ ਵਿਧਵਾਵਾਂ ਨੂੰ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।ਇਸ ਉਪਰੰਤ ਜਬਰਦਸਤ ਰੋਸ ਮੁਜਾਹਰਾ ਕੀਤਾ ਜਾਵੇਗਾ।ਮੁਜ਼ਾਹਰੇ ਤੋਂ ਬਾਅਦ ਸਮਰਾਲਾ ਦੇ ਮੇਨ ਬਜ਼ਾਰ ਵਿੱਚ ਰੋਸ ਮਾਰਚ ਵੀ ਕੱਢਿਆ ਜਾਵੇਗਾ।ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੇ੍ਰਮ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰੇਮ ਚੰਦ ਭਲਾਲੋਕ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਅਮਰੀਕ ਸਿੰਘ, ਭੁਪਿੰਦਰਪਾਲ ਸਿੰਘ, ਰਾਕੇਸ਼ ਕੁਮਾਰ ਮਾਛੀਵਾੜਾ, ਜਗਤਾਰ ਸਿੰਘ ਪ੍ਰੈਸ ਸਕੱਤਰ, ਮੋਹਣ ਸਿੰਘ ਕਟਾਣੀ, ਗੁਰਦੇਵ ਸਿੰਘ ਆਦਿ ਸ਼ਾਮਲ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media