ਚੌਕ ਮਹਿਤਾ, 2 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਅਤੇ
ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਪਣੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦਾ ਓਟ-ਆਸਰਾ ਲੈਂਦੇ ਹੋਏ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਸਰਪ੍ਰਸਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿੱਚ ਕੀਤੇ ਗਏ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਜੀ ਹਜ਼ੂਰੀ ਰਾਗੀ ਦਮਦਮੀ ਟਕਸਾਲ ਨੇ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਸਰਵਣ ਕਰਵਾਇਆ।ਉਪਰੰਤ ਮਹਾਂਪੁਰਖ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਸੰਤ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਂਕ, ਬਾਬਾ ਸਤਿੰਦਰ ਸਿੰਘ ਮੁਖੀ ਸੰਪ੍ਰਦਾ ਹਰਖੋਵਾਲ ਮੁਕੇਰੀਆਂ ਅਤੇ ਸੰਤ ਬਾਬਾ ਸਵਿੰਦਰ ਸਿੰਘ ਸੰਪ੍ਰਦਾ ਹਰਖੋਵਾਲ ਨੇ ਸਮਾਗਮ ਵਿੱਚ ਹਾਜ਼ਰੀ ਲਗਾ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ।ਪੂਰਾ ਸਾਲ ਵਿਸ਼ੇਸ਼ ਸੇਵਾਵਾਂ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।ਅੰਤ ਵਿੱਚ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਏ ਹੋਏ ਸਮੂਹ ਸੰਤ ਮਹਾਂਪੁਰਖਾਂ, ਬੱਚਿਆਂ ਦੇ ਮਾਤਾ ਪਿਤਾ ਅਤੇ ਹੋਰ ਇਲਾਕੇ ਦੀਆਂ ਨਾਮਵਾਰ ਸਖਸ਼ੀਅਤਾਂ ਦਾ ਸਮਾਗਮ ਵਿੱਚ ਪੁੱਜਣ `ਤੇ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media