Friday, October 2, 2026

ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਬੇਸਮੈਂਟ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਅਤੇ ਲਿਟਰੇਚਰ ਹਾਉਸ ਲਈ ਬੇਸਮੈਂਟ ਦੀ PPN0302201805ਸੇਵਾ ਵੀਰਵਾਰ ਨੂੰ ਸ਼ੁਰੂ ਕੀਤੀ ਗਈ।ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ, ਕਾਰ ਸੇਵਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਨਿਭਾਅ ਰਹੇ ਹਨ।ਡਬਲ ਬੇਸਮੇਂਟ ਦੇ ਬਾਅਦ ਇਸ ਸਥਾਨ `ਤੇ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਜੀ ਦਾ ਸਥਾਨ ਬਣਾਇਆ ਜਾਵੇਗਾ।ਕਾਰ ਸੇਵਾ ਵਾਲੇ ਸੰਤ ਮਹਾਂਪੁਰਖਾਂ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ ਛੇਤੀ ਹੀ ਪੂਰੀ ਕਰ ਲਈ ਜਾਵੇਗੀ।ਇਸ ਮੌਕੇ ਜਥੇਦਾਰ ਸੁਚਾ ਸਿੰਘ, ਸੁਰਜਨ ਸਿੰਘ, ਬਲਵਿੰਦਰ ਸਿੰਘ, ਜੀਵਨ ਸਿੰਘ, ਸੁਖਜਿੰਦਰ ਸਿੰਘ, ਜਤਿੰਦਰਪਾਲ ਸਿੰਘ ਸੇਵਾਦਾਰ, ਸਤਨਾਮ ਸਿੰਘ, ਮੁਖਤਿਆਰ ਸਿੰਘ ਗਿੱਲ, ਹਰਪ੍ਰੀਤ ਸਿੰਘ,ਬਾਬਾ ਭੁਪਿੰਦਰ ਸਿੰਘ ਆਦਿ ਮੌਜੂਦ ਸਨ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply