ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਨਵੰਬਰ-2017 ’ਚ ਹੋਏ
ਯੂ.ਜੀ.ਸੀ ਦੇ ਨੈਟ ਅਤੇ ਜੇ.ਆਰ.ਐਫ ਟੈਸਟ ਨੂੰ ਪਾਸ ਕੀਤਾ ਹੈ।ਜਿਸ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਆਪਣੀ ਮਿਹਨਤ ਜਾਰੀ ਰੱਖਣ ਤੇ ਭਵਿੱਖ ’ਚ ਵਧੀਆਂ ਤੇ ਮਿਹਨਤੀ ਅਧਿਆਪਕ ਸਾਬਤ ਹੋਣ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਵਿਭਾਗ ਮੁਖੀ ਡਾ. ਦਵਿੰਦਰ ਕੌਰ ਨੇ ਦੱਸਿਆ ਕਿ ਨਵੰਬਰ-2017 ’ਚ ਹੋਏ ਯੂ.ਜੀ.ਸੀ ਦੇ ਟੈਸਟ ’ਚੋਂ ਸਾਡੇ ਵਿਭਾਗ ਦੇ ਵਿਦਿਆਰਥੀ ਸੰਦੀਪ ਸਿੰਘ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਦਾ ਟੈਸਟ ਪਾਸ ਕੀਤਾ ਹੈ ਜਦਕਿ ਸਾਡੇ ਵਿਦਿਆਰਥੀ ਪ੍ਰਗਟ ਸਿੰਘ ਅਤੇ ਆਰਤੀ ਨੇ ਨੈਟ ਦਾ ਟੈਸਟ ਪਾਸ ਕੀਤਾ ਹੈ।ਇਹ ਤਿੰਨੋ ਵਿਦਿਆਰਥੀ ਐਮ.ਫਿਲ. (ਪੰਜਾਬੀ) ਕਲਾਸ ਦੇ ਵਿਦਿਆਰਥੀ ਹਨ।
ਇਸ ਮੌਕੇ ਪ੍ਰਿੰ: ਡਾ. ਮਹਿਲ ਨੇ ਬਾਕੀ ਵਿਦਿਆਰਥੀਆਂ ਨੂੰ ਪੰਜਾਬੀ ਵਿਭਾਗ ਦੀ ਆਪਣੀ ਅਮੀਰ ਲਾਇਬ੍ਰੇਰੀ ਅਤੇ ਮਿਹਨਤੀ ਅਧਿਆਪਕਾਂ ਤੋਂ ਫ਼ਾਇਦਾ ਲੈਣ ਲਈ ਕਿਹਾ।ਉਨਾਂ ਕਿਹਾ ਕਿ ਕਾਲਜ ਮਿਹਨਤੀ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਰ ਸਮੇਂ ਤਿਆਰ ਹੈ।ਇਸ ਮੌਕੇ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਮੈਡਮ ਨਵਨੀਨ ਬਾਵਾ, ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਆਤਮ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ ਵੀ ਸ਼ਾਮਿਲ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media