Tuesday, November 24, 2026

ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ 10 ਫਰਵਰੀ ਨੂੰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 10 Legal1ਫਰਵਰੀ 2018 ਨੂੰ ਜ਼ਿਲ੍ਹਾ ਕਚਿਹਰੀਆਂ, ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ।ਜਿਸ ਵਿੱਚ ਹੇਠ ਲਿਖੇ ਕੇਸਾਂ ਜਿਵੇਂ ਕਿ ਚੈੱਕ ਬਾਊਸਿੰਗ ਦੇ ਕੇਸ, ਬੈਂਕ ਰਿਕਵਰੀ ਕੇਸ, ਲੇਬਰ ਦੇ ਕੇਸ, ਬਿਜਲੀ, ਮਿਊਂਸੀਪਲ ਝਗੜੇ, ਐਕਸੀਡੈਂਟ ਕੇਸ, ਘਰੇਲੂ ਝਗੜੇ, ਸਰਵਿਸ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾ ਰਹੀ ਹੈ।ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾ ਕੇ ਨਿਪਟਾਰਾ ਕਰਵਾ ਸਕਦੇ ਹਨ।
ਆਮ ਜਨਤਾ ਨੂੰ ਇੱਕ ਵਾਰ ਫਿਰ ਇਹ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10 ਫਰਵਰੀ 2018 ਨੂੰ ਲੱਗ ਰਹੀ ਇਸ ਲੋਕ ਅਦਾਲਤ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply