ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ
ਅਜੀਤ ਸਿੰਘ ਕੋਹਾੜ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਹਾੜ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਅਤੇ ਦਰਵੇਸ਼ ਸੁਭਾਅ ਕਰਕੇ ਜਾਣੇ ਜਾਂਦੇ ਸਨ।ਉਨ੍ਹਾਂ ਕਿਹਾ ਕਿ ਅਜਿਹੇ ਲੋਕ ਆਗੂ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media